ਜਲੰਧਰ ਵਿਚ ਕੈਂਟ ਤੋਂ ਸਥਾਨਕ ਵਿਧਾਇਕ ਪ੍ਰਗਟ ਸਿੰਘ ਦੇ ਕਰੀਬੀ ਸਾਬਕਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਚੰਡੀਗੜ੍ਹ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿਚ ਪਾਰਟੀ ਦਾ ਪੱਲਾ ਫੜਿਆ। ਉਨ੍ਹਾਂ ਨਾਲ ਅਕਾਲੀ ਦਲ ਤੋਂ ਆਪ ਵਿਚ ਸ਼ਾਮਲ ਹੋਏ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਵੀ ਸਨ।
ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵਿਚ ਸਨ। ਸਾਲ 2020 ਵਿਚ ਉਨ੍ਹਾਂ ਨੇ ਅਕਾਲੀ ਦਲ ਦਾ ਸਾਥ ਛੱਡ ਕੇ ਕਾਂਗਰਸ ਜੁਆਇਨ ਕਰ ਲਈ ਸੀ ਤੇ ਅਕਾਲੀ ਦਲ ਤੋਂ ਹੀ ਆਏ ਕਾਂਗਰਸ ਦੇ ਵਿਧਾਇਕ ਪ੍ਰਗਟ ਸਿੰਘ ਦੀ ਚੋਣ ਵਿਚ ਸਾਥ ਦਿੱਤਾ।
ਇਹ ਵੀ ਪੜ੍ਹੋ : ਪੁੰਛ ਅੱਤਵਾਦੀ ਹਮਲਾ: ਪੁੱਛਗਿੱਛ ਲਈ ਕਰੀਬ 30 ਲੋਕਾਂ ਨੂੰ ਹਿਰਾਸਤ ‘ਚ ਲਿਆ, ਹਾਈ ਅਲਰਟ ਜਾਰੀ
ਜਲੰਧਰ ਵਿਚ ਵਿਰੋਧੀ ਦਲ ਕਾਂਗਰਸ ਪਾਰਟੀ ਨੂੰ ਝਟਕੇ ‘ਤੇ ਝਟਕੇ ਦੇ ਰਹੇ ਹਨ। ਜਦੋਂ ਤੋਂ ਲੋਕ ਸਭਾ ਉਪ ਚੋਣਾਂ ਦਾ ਐਲਾਨ ਹੋਇਆ ਹੈ, ਨੇਤਾਵਾਂ ਦਾ ਇਕ ਪਾਰਟੀ ਤੋਂ ਦੂਜੀ ਪਾਰਟੀ ਵਿਚ ਜਾਣ ਦਾ ਸਿਲਸਿਲਾ ਜਾਰੀ ਹੈ। ਹਾਲਾਂਕਿ ਪਾਰਟੀ ਦੇ ਵੱਡੇ ਨੇਤਾ ਇਕਜੁੱਟਤਾ ਦਿਖਾਉਂਦੇ ਹੋਏ ਨਾਰਾਜ਼ ਨੇਤਾਵਾਂ ਨੂੰ ਮਨਾਉਣ ਦੀ ਕੋਸ਼ਿਸ਼ ਵੀ ਕਰ ਰਹੇ ਹਨ ਪਰ ਫਿਰ ਵੀ ਮਾਮਲਾ ਰੁਕ ਨਹੀਂ ਰਿਹਾ ਹੈ।
Post a Comment