ਲੁਧਿਆਣਾ ਦੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਗਿਆਨੀ ਡਾਕਟਰ ਪੀ ਕੇ ਕਿੰਗਰਾ ਨੇ ਦਾਅਵਾ ਕੀਤਾ ਹੈ ਕਿ ਬਦਲ ਰਹੇ ਮੌਸਮ ਦੇ ਚੱਲਦਿਆਂ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵੀ ਇਸਦੇ ਨਾਲ ਫਾਇਦਾ ਹੋਵੇਗਾ ਕਿਉਂਕਿ ਝੋਨੇ ਲਈ ਇਹ ਮੌਸਮ ਕਾਫੀ ਲਾਹੇਵੰਦ ਹੈ। ਉਨ੍ਹਾਂ ਕਿਹਾ ਕਿ ਜੂਨ ਦੇ ਮਹੀਨੇ ਵਿਚ ਬਰਸਾਤ ਘੱਟ ਹੋਈ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੱਛਮੀ ਚੱਕਰਵਾਤ ਦੇ ਚਲਦਿਆਂ ਸੂਬੇ ਭਰ ਚ ਗਰਜ ਚਮਕ ਅਤੇ ਛਿੱਟੇ ਮਾਰੀ ਹੋ ਸਕਦੀ ਹੈ।
ਪੰਜਾਬ ਖੇਤੀਬਾੜੀ ਯੁਨੀਵਰਸਿਟੀ ਮੌਸਮ ਵਿਗਿਆਨੀ ਡਾਕਟਰ ਪੀ ਕੇ ਕਿੰਗਰਾ ਦਾ ਦਾਅਵਾ, ਬਦਲ ਰਹੇ ਮੌਸਮ ਤੋਂ ਕਿਸਾਨਾਂ ਨੂੰ ਮਿਲੇਗੀ ਰਾਹਤ
byPunjablive.co.in
-
0
Post a Comment