ਸੁਰਭੀ ਮਲਿਕ, ਡਿਪਟੀ ਕਮਿਸ਼ਨਰ, ਲੁਧਿਆਣਾ
ਪੰਜਾਬ ਵਿੱਚ ਇੱਕ ਵਾਰ ਫਿਰ ਸਰਕਾਰੀ ਦਫ਼ਤਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬਦਲ ਦਿੱਤਾ ਗਿਆ ਹੈ। ਅਧਿਕਾਰੀ ਤੇ ਕਰਮਚਾਰੀ ਸਵੇਰੇ 9 ਵਜੇ ਡਿਪਟੀ ਕਮਿਸ਼ਨਰ ਦਫ਼ਤਰ ਪੁੱਜੇ।
ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਦੱਸਿਆ ਕਿ ਸੂਬਾ ਸਰਕਾਰ ਦੇ ਹੁਕਮਾਂ 'ਤੇ ਪਹਿਲਾਂ ਸਵੇਰੇ 7:30 ਵਜੇ ਤੋਂ ਦੁਪਹਿਰ 2 ਵਜੇ ਤੱਕ ਦਾ ਸਮਾਂ ਸੀ ਅਤੇ ਅੱਜ ਫਿਰ ਤੋਂ ਪੁਰਾਣੇ ਸਮੇਂ ਨੂੰ ਲਾਗੂ ਕਰ ਦਿੱਤਾ ਗਿਆ ਹੈ। ਉਨ੍ਹਾਂ ਦੇ ਕਰਮਚਾਰੀ ਲੋਕਾਂ ਦੀ ਸੇਵਾ ਲਈ ਤਿਆਰ ਹਨ। ਜਿਨ੍ਹਾਂ ਨੇ ਹੜ੍ਹਾਂ ਦੌਰਾਨ ਵੀ ਦਿਨ-ਰਾਤ ਲੋਕਾਂ ਦੀ ਸੇਵਾ ਕੀਤੀ ਅਤੇ ਲੋੜ ਪੈਣ 'ਤੇ ਆਪਣੀ ਡਿਊਟੀ ਦਾ ਸਮਾਂ ਪੂਰਾ ਕਰਕੇ ਵੀ ਦਫ਼ਤਰ 'ਚ ਰਹਿ ਕੇ ਲੋਕਾਂ ਦੀ ਸੇਵਾ ਕੀਤੀ |
Post a Comment