ਲੁਧਿਆਣਾ ਦੇ ਥਾਣਾ ਡਵੀਜ਼ਨ ਨੰਬਰ 7 ਦੇ ਅਧੀਨ ਆਉਂਦੇ ਆਦਰਸ਼ ਨਗਰ ਦੀ ਗਲੀ ਨੰਬਰ 8 ਦੇ ਵਿਚ ਇਕ ਸਿਰ ਕਟੀ ਲਾਸ਼ ਬਰਾਮਦ ਹੋਈ ਹੈ, ਲਾਸ਼ ਨੂੰ ਲਿਫਾਫੇ ਦੇ ਵਿੱਚ ਬੰਨ੍ਹ ਕੇ ਸੜਕ ਤੇ ਸੁੱਟਿਆ ਗਿਆ ਹੈ, ਨੇੜੇ-ਤੇੜੇ ਦੇ ਦੁਕਾਨਦਾਰਾਂ ਨੇ ਜਦੋਂ ਸਵੇਰੇ ਦੁਕਾਨਾਂ ਖੋਲਿਆ ਤਾਂ ਉਨ੍ਹਾਂ ਨੂੰ ਬਦਬੂ ਆਉਣੀ ਸ਼ੁਰੂ ਹੋ ਗਈ ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਜਾ ਕੇ ਜਦੋਂ ਪੜਤਾਲ ਕੀਤੀ ਤਾਂ ਉਨ੍ਹਾਂ ਨੂੰ ਇਕ ਲਵਾਰਿਸ ਲਾਸ਼ ਬਰਾਮਦ ਹੋਈ ਹੈ ਜਿਸ ਦਾ ਸਿਰ ਕਟਿਆ ਹੋਇਆ ਸੀ । ਇਸ ਨੂੰ ਲੈ ਕੇ ਹੁਣ ਇਲਾਕੇ ਦੇ ਵਿੱਚ ਸਹਿਮ ਦਾ ਮਾਹੌਲ ਹੈ ਅਤੇ ਪੁਲਿਸ ਦੇ ਅੱਗੇ ਇਸ ਕੇਸ ਨੂੰ ਹੱਲ ਕਰਨ ਦੀ ਚੁਣੌਤੀ ਬਣੀ ਹੋਈ ਹੈ। ਪੁਲਿਸ ਮੁਤਾਬਕ ਰਾਤ 11 ਵਜੇ ਤੱਕ ਦੁਕਾਨਾਂ ਖੁੱਲੀਆਂ ਰਹਿੰਦੀਆਂ ਹਨ ਉਸ ਤੋਂ ਬਾਅਦ ਹੀ ਕਿਸੇ ਨੇ ਇਸ ਲਾਸ਼ ਨੂੰ ਸੜਕ ਤੇ ਸੁੱਟਿਆ ਹੈ ਉਨ੍ਹਾਂ ਕਿਹਾ ਕਿ ਨੇੜੇ ਤੇੜੇ ਦੇ ਕੈਮਰੇ ਖਾਂਗਾਲੇ ਜਾ ਰਹੇ ਹਨ ਉਨ੍ਹਾਂ ਨੂੰ ਉਮੀਦ ਹੈ ਕਿ ਜਲਦ ਇਸ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ ਫਿਲਹਾਲ ਲਾਸ਼ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।
ਲੁਧਿਆਣਾ ਦੇ ਆਦਰਸ਼ ਨਗਰ ਚ ਮਿਲੀ ਸਿਰ ਕਟੀ ਲਾਸ਼, ਇਲਾਕੇ ਚ ਸਹਿਮ, ਮੌਕੇ ਤੇ ਪੁਲਿਸ
byPunjablive.co.in
-
0
Post a Comment