ਲੁਧਿਆਣਾ (RAJAN) - ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਾਉਣ ਲਈ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨਾਲ ਭਰੀ ਬੱਸ, ਵਿਧਾਨ ਸਭਾ ਹਲਕਾ ਦੱਖਣੀ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤੀ ਗਈ।
ਵਿਧਾਇਕ ਛੀਨਾ ਨੇ ਦੱਸਿਆ ਕਿ ਇਹ ਬੱਸ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਦਰਸ਼ਨ ਕਰਵਾਉਣ ਤੋਂ ਬਾਅਦ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਦਰਸ਼ਨ ਕਰਵਾਏਗੀ। ਇਸ ਦੌਰਾਨ ਸ਼ਰਧਾਲੂਆਂ ਦਾ ਉਤਸਾਹ ਵੇਖਦਿਆਂ ਹੀ ਬਣਦਾ ਸੀ।
ਇਸ ਸਕੀਮ ਦੇ ਨਾਲ ਪੰਜਾਬ ਭਰ ਦੇ ਵਿੱਚ ਪੰਜਾਬੀਆਂ ਨੂੰ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਅਤੇ ਵੱਖ-ਵੱਖ ਹਲਕਿਆਂ ਤੋਂ ਵੱਡੀ ਗਿਣਤੀ ਚ ਸ਼ਰਧਾਲੂ ਬੱਸਾਂ ਟਰੇਨਾਂ ਰਾਹੀਂ ਤੀਰਥ ਸਥਾਨਾਂ ਤੇ ਪਹੁੰਚ ਰਹੇ ਨੇ। ਪੰਜਾਬ ਸਰਕਾਰ ਵੱਲੋਂ ਚਲਾਈ ਗਈ ਇਸ ਸਕੀਮ ਦੇ ਨਾਲ ਪੰਜਾਬੀਆਂ ਨੂੰ ਖਾਸ ਕਰਕੇ ਸੂਬੇ ਦੇ ਬਜ਼ੁਰਗਾਂ ਨੂੰ ਬਿਨ੍ਹਾ ਕੋਈ ਪੈਸੇ ਖਰਚੇ ਸਰਕਾਰ ਮੰਦਿਰ, ਘੁਰੂ ਘਰਾਂ ਦੇ ਨਾਲ ਹੋਰ ਧਾਰਮਿਕ ਸਥਾਨ ਦੇ ਦਰਸ਼ਨ ਕਰਵਾ ਰਹੀ ਹੈ ਜੋ ਕਿ ਸ਼ਲਾਘਾ ਯੋਗ ਕਦਮ ਹੈ। ਇਸ ਮੌਕੇ ਵਿਧਾਇਕ ਛੀਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਇਸ ਸਕੀਮ ਦੇ ਤਹਿਤ ਵੱਡੀ ਗਿਣਤੀ ਵਿੱਚ ਸ਼ਰਧਾਲੂ ਰਜਿਸਟਰੇਸ਼ਨ ਕਰਵਾ ਰਹੇ ਹਨ ਅਤੇ ਉਹ ਇਹਨਾਂ ਤੀਰਥ ਸਥਾਨਾਂ ਦੀ ਯਾਤਰਾ ਕਰਨ ਲਈ ਬੇਹੱਦ ਉਤਸੁਕ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਇਸ ਸਕੀਮ ਦੀ ਸ਼ੁਰੂਆਤ ਦੇ ਨਾਲ ਜਿੱਥੇ ਲੋਕ ਵੱਧ ਤੋਂ ਵੱਧ ਧਰਮ ਦੇ ਨਾਲ ਜੁੜਨਗੇ ਉਹਨਾਂ ਕਿਹਾ ਕਿ ਚਾਹਵਾਨ ਵਿਅਕਤੀ ਤੀਰਕ ਯਾਤਰਾ ਸਬੰਧੀ ਆਪਣੀ ਰਜਿਸਟਰੇਸ਼ਨ ਉਹਨਾਂ ਦੇ ਦਫਤਰ ਵਿੱਚ ਆ ਕੇ ਵੀ ਕਰਵਾ ਸਕਦੇ ਹਨ।
Post a Comment