ਲੁਧਿਆਣਾ ( RAJAN ) - ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਭਰਪੂਰ ਲਾਹਾ ਲਿਆ ਜਾ ਰਿਹਾ ਹੈ।
ਵਿਧਾਇਕ ਛੀਨਾ ਵਲੋਂ ਅੱਜ ਸ਼ਰਧਾਲੂਆਂ ਦੇ ਇੱਕ ਹੋਰ ਜੱਥੇ ਨੂੰ ਹਰੀ ਝੰਡੀ ਦੇ ਰਵਾਨਾ ਕੀਤਾ ਗਿਆ। ਵਿਧਾਇਕ ਛੀਨਾ ਨੇ ਦੱਸਿਆ ਕਿ ਇਸ ਬੱਸ ਰਾਹੀਂ ਸ਼ਰਧਾਲੂ ਸ੍ਰੀ ਅਨੰਦਪੁਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਮਾਤਾ ਸ਼੍ਰੀ ਨੈਣਾ ਦੇਵੀ ਮੰਦਿਰ ਅਤੇ ਫਿਰ ਮਾਤਾ ਚਿੰਤਪੁਰਨੀ ਦੇ ਦੁਆਰ ਮੱਥਾ ਟੇਕਣਗੇ। ਇਸ ਦੌਰਾਨ ਸ਼ਰਧਾਲੂਆਂ ਦਾ ਉਤਸਾਹ ਵੇਖਦਿਆਂ ਹੀ ਬਣਦਾ ਸੀ। ਇਸ ਸਕੀਮ ਦੇ ਨਾਲ ਪੰਜਾਬ ਵਾਸੀਆਂ ਨੂੰ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਅਤੇ ਵੱਖ-ਵੱਖ ਹਲਕਿਆਂ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਬੱਸਾਂ ਅਤੇ ਟਰੇਨਾਂ ਰਾਹੀਂ ਤੀਰਥ ਸਥਾਨਾਂ 'ਤੇ ਪਹੁੰਚ ਰਹੇ ਹਨ।
ਲੁਧਿਆਣਾ ਹਲਕਾ ਦੱਖਣੀ ਵਿਧਾਨ ਸਭਾ ਤੋਂ ਅੱਜ ਬੱਸ ਰਵਾਨਾ ਕਰਨ ਮੌਕੇ ਸ਼ਰਧਾਲੂਆਂ ਵੱਲੋਂ ਵਿਸ਼ੇਸ਼ ਤੌਰ 'ਤੇ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਇਸ ਸਕੀਮ ਦੇ ਨਾਲ ਸੂਬਾ ਵਾਸੀਆਂ ਨੂੰ ਖਾਸ ਕਰਕੇ ਬਜ਼ੁਰਗਾਂ ਨੂੰ ਬਿਨ੍ਹਾਂ ਪੈਸੇ ਖਰਚੇ ਗੁਰੂ ਘਰਾਂ, ਗੁਰਧਾਮਾਂ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਜੋਕਿ ਇੱਕ ਸ਼ਲਾਘਾਯੋਗ ਕਦਮ ਹੈ।
ਵਿਧਾਇਕ ਛੀਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਇਸ ਸਕੀਮ ਤਹਿਤ ਵੱਡੀ ਗਿਣਤੀ ਵਿੱਚ ਸ਼ਰਧਾਲੂ ਰਜਿਸਟਰੇਸ਼ਨ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਵੱਧ ਤੋਂ ਵੱਧ ਲੋਕ ਆਸਥਾ ਵਿੱਚ ਬੱਝਣਗੇ ਅਤੇ ਆਪਸੀ ਭਾਈਚਾਰਕ ਸਾਂਝ ਅਤੇ ਸਮਾਜ ਨੂੰ ਇੱਕਜੁੱਟ ਕਰਨ ਲਈ ਵੀ ਇਹ ਇੱਕ ਚੰਗਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਉਨ੍ਹਾਂ ਲੋਕਾਂ ਲਈ ਬੇਹੱਦ ਲਾਹੇਵੰਦ ਹੈ ਜਿਹੜੇ ਤੀਰਕ ਸਥਾਨਾਂ ਦੀ ਯਾਤਰਾ ਤਾਂ ਕਰਨੀ ਚਾਹੁੰਦੇ ਹਨ ਪਰ ਘਰ ਦੀਆਂ ਤੰਗੀਆਂ ਕਾਰਨ ਯਾਤਰਾ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ। ਉਹਨਾਂ ਕਿਹਾ ਕਿ ਯਾਤਰਾ ਸਬੰਧੀ ਰਜਿਸਟਰੇਸ਼ਨ ਉਹਨਾਂ ਦੇ ਦਫਤਰ ਵਿੱਚ ਵੀ ਕਰਵਾਈ ਜਾ ਸਕਦੀ ਹੈ।
Post a Comment