ਲੁਧਿਆਣਾ: ( Rajan ) :- ਵਿਧਾਨ ਸਭਾ ਹਲਕਾ ਪੂਰਵੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਵਾਰਡ ਨੰਬਰ 4 ਦੇ ਬਸੰਤ ਵਿਹਾਰ ਵਿਖੇ 10.50 ਲੱਖ ਰੁਪਏ ਦੀ ਲਾਗਤ ਨਾਲ ਪਾਰਕਾਂ ਚ ਹੋਣ ਵਾਲੇ ਕੰਮਾਂ ਦਾ ਉਦਘਾਟਨ ਕੀਤਾ ਗਿਆ । ਇਸ ਮੌਕੇ ਤੇ ਗੱਲਬਾਤ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਫ੍ਰੀ ਦਵਾਈ ਪੜ੍ਹਾਈ ਦੇ ਨਾਲ - ਨਾਲ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਮੁਹਈਆ ਕਰਾਉਣ ਤੋਂ ਇਲਾਵਾ ਸੂਬੇ ਅੰਦਰ ਸਰਵ ਪੱਖੀ ਵਿਕਾਸ ਕਰਵਾਉਣਾ ਹੈ । ਉਹਨਾਂ ਕਿਹਾ ਕਿ ਹਲਕਾ ਪੂਰਵੀ ਅੰਦਰ ਜੇ ਵਿਕਾਸ ਦੀ ਗੱਲ ਕਰੀਏ ਤਾਂ ਹਲਕੇ ਅੰਦਰ ਰਿਕਾਰਡ ਤੋੜ ਵਿਕਾਸ ਕਾਰਜ ਜੋ ਪਹਿਲਾਂ ਹੀ ਸ਼ੁਰੂ ਕਰਵਾ ਦਿੱਤੇ ਗਏ ਹਨ ਅਤੇ ਜ਼ਿਆਦਾਤਰ ਮੁਕੰਮਲ ਹੋਣ ਦੀ ਕਤਾਰ ਚ ਹਨ ਅਤੇ ਬਾਕੀ ਰਹਿੰਦੇ ਵਿਕਾਸ ਕਾਰਜ ਜਿਨਾਂ ਨੂੰ ਜਲਦ ਹੀ ਸ਼ੁਰੂ ਕਰਵਾ ਕੇ ਮੁਕੰਮਲ ਕਰ ਲਿਆ ਜਾਵੇਗਾ। ਉਹਨਾਂ ਕਿਹਾ ਕਿ ਇਸੇ ਹੀ ਲੜੀ ਤਹਿਤ ਅੱਜ ਵਾਰਡ ਨੰਬਰ ਚਾਰ ਦੇ ਮੁਹੱਲਾ ਬਸੰਤ ਵਿਹਾਰ ਦੇ ਪਾਰਕਾਂ ਦੇ ਹੋਣ ਜਾ ਰਹੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਦੇ ਕਰੀਬ 10.50 ਲੱਖ ਰੁਪਏ ਦੀ ਲਾਗਤ ਆਵੇਗੀ , ਇਹਨਾਂ ਕੰਮਾਂ ਦੇ ਮੁਕੰਮਲ ਹੋਣ ਨਾਲ ਜਿੱਥੇ ਇਲਾਕਾ ਵਾਸੀਆਂ ਨੂੰ ਸੈਰ ਸਪਾਟੇ ਲਈ ਇੱਕ ਵਧੀਆ ਪਾਰਕ ਮਿਲੇਗਾ, ਉਥੇ ਹੀ ਬੱਚਿਆਂ ਦੇ ਖੇਡਣ ਲਈ ਵੀ ਹਰ ਤਰ੍ਹਾਂ ਦੇ ਇੰਤਜਾਮ ਕੀਤੇ ਜਾਣਗੇ। ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕਾ ਪੂਰਵੀ ਅੰਦਰ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੀ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ । ਉਹਨਾਂ ਕਿਹਾ ਕਿ ਹਲਕਾ ਪੂਰਵੀ ਅੰਦਰ ਵਿਕਾਸ ਕਰਵਾ ਹਲਕੇ ਦੀ ਨੁਹਾਰ ਬਦਲਾਂਗੇ । ਇਸ ਮੌਕੇ ਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਵੀ ਹਾਜ਼ਰ ਸਨ।
ਹਲਕਾ ਪੂਰਬੀ ਦੇ ਵਾਰਡ ਨੰਬਰ 4 ਦੇ ਬਸੰਤ ਵਿਹਾਰ ਦੀਆਂ ਪਾਰਕਾਂ ਦਾ ਹੋਵੇਗਾ ਨਵੀਨੀਕਰਨ - ਕਰੀਬ 10.50 ਲੱਖ ਰੁਪਏ ਦੀ ਲਾਗਤ ਨਾਲ ਹੋਵੇਗਾ ਪਾਰਕਾਂ ਦਾ ਸੁੰਦਰੀਕਰਨ
byPunjab Live
-
0
Post a Comment