Designed And Powered By Manish Kalia 9888885014 Ⓒ Copyright @ 2023 - All Rights Reserved


 

75ਵੇਂ ਗਣਤੰਤਰਤਾ ਦਿਵਸ ਮੌਕੇ ਵਿਧਾਇਕ ਸਿੱਧੂ ਨੇ ਹਲਕਾ ਆਤਮ ਨਗਰ 'ਚ ਲਹਿਰਾਇਆ 100 ਫੁੱਟ ਉੱਚਾ ਤਿਰੰਗਾ


ਲੁਧਿਆਣਾ  ( Rajan )  :- 75ਵੇਂ ਗਣਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਸਥਾਨਕ ਮਾਡਲ ਟਾਊਨ ਵਿਖੇ 100 ਫੁੱਟ ਉੱਚਾ ਤਿਰੰਗਾ ਝੰਡਾ ਲਹਿਰਾਇਆ ਗਿਆ।
ਇਸ ਮੌਕੇ ਉਨ੍ਹਾਂ ਸਮੁੱਚੇ ਪੰਜਾਬੀਆਂ, ਦੇਸ਼ ਵਾਸੀਆਂ ਅਤੇ ਹਲਕਾ ਆਤਮ ਨਗਰ ਦੇ ਵਸਨੀਕਾਂ ਨੂੰ ਗਣਤੰਤਰਤਾ ਦਿਵਸ ਦੀ ਵਧਾਈ ਦਿੰਦਿਆਂ ਪਰਮ ਪਿਤਾ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਸਾਡੀ ਆਪਸੀ ਭਾਈਚਾਰਕ ਸਾਂਝ ਕਾਇਮ ਰਹੇ ਅਤੇ ਹਲਕਾ ਆਤਮ

 ਨਗਰ ਵਿਕਾਸ ਪੱਖੋਂ ਹਮੇਸ਼ਾ ਚੜ੍ਹਦੀਕਲਾ ਵਿੱਚ ਰਹੇਉਨ੍ਹਾਂ ਕਿਹਾ ਕਿ ਉਹ 100 ਫੁੱਟ ਉੱਚਾ ਝੰਡਾ ਲਹਿਰਾ ਕੇ ਜਿੱਥੇ ਮਾਣ ਮਹਿਸੂਸ ਕਰ ਰਹੇ ਹਨ ਉੱਥੇ ਉਨ੍ਹਾਂ ਬਾਬਾ ਦੀਪ ਸਿੰਘ ਜੀ ਦੇ ਅਵਤਾਰ ਪੁਰਬ ਦੀ ਵੀ ਸੰਗਤਾ ਨੂੰ ਮੁਬਾਰਕਬਾਦ ਦਿੱਤੀ।
ਉਹਨਾਂ ਭਾਰਤੀ ਸੰਵਿਧਾਨ ਦੇ ਰਚਨਾਹਾਰ ਡਾ. ਭੀਮ ਰਾਓ ਅੰਬੇਦਕਰ ਦੇ ਭਾਰਤੀ ਲੋਕਤੰਤਰ ਵਿੱਚ ਪਾਏ ਵਡਮੁੱਲੇ ਯੋਗਦਾਨ ਨੂੰ


 ਸਲਾਮ ਕਰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਨੇ ਦੇਸ਼ ਨੂੰ ਇੱਕ ਮਾਲਾ ਵਿੱਚ ਪਰੋ ਦਿੱਤਾ ਹੈ। ਉਨ੍ਹਾਂ ਹਲਕਾ ਆਤਮ ਨਗਰ ਦੇ ਵਸਨੀਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਸੰਵਿਧਾਨ ਮੁਤਾਬਿਕ ਆਪਣੇ ਕਰਤੱਵਾਂ ਦੀ ਪਾਲਣਾ ਕਰਨਾ ਹੀ ਅਜ਼ਾਦੀ ਘੁਲਾਟੀਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।


 

Post a Comment

Post a Comment (0)

Previous Post Next Post