Designed And Powered By Manish Kalia 9888885014 Ⓒ Copyright @ 2023 - All Rights Reserved


 

ਡਿਪਟੀ ਕਮਿਸ਼ਨਰ ਵਲੋਂ 75ਵੇਂ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦਾ ਨਿਰੀਖਣ


ਲੁਧਿਆਣਾ ( RAJAN ) : - ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਸ੍ਰੀ ਕੁਲਦੀਪ ਸਿੰਘ ਚਾਹਲ ਵਲੋਂ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ 75ਵੇਂ ਗਣਤੰਤਰ ਦਿਵਸ ਸਮਾਰੋਹ ਦੀ ਫੁੱਲ ਡਰੈੱਸ ਰਿਹਰਸਲ ਮੌਕੇ ਸ਼ਿਰਕਤ ਕੀਤੀ। 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਹੋਣਗੇ।

ਫੁੱਲ ਡਰੈੱਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ ਅਤੇ ਪਰੇਡ ਕਮਾਂਡਰ ਆਕਰਸ਼ੀ ਜੈਨ ਆਈ.ਪੀ.ਐਸ. ਦੀ ਅਗਵਾਈ ਵਿੱਚ ਮਾਰਚ ਪਾਸਟ ਤੋਂ ਸਲਾਮੀ ਲਈ।ਡਿਪਟੀ ਕਮਿਸ਼ਨਰ ਵਲੋਂ 26 ਜਨਵਰੀ ਨੂੰ ਹੋਣ ਵਾਲੇ ਮੈਗਾ ਈਵੈਂਟ ਦੀਆਂ ਤਿਆਰੀਆਂ ਨੂੰ ਲੈ ਕੇ ਪੁਲਿਸ ਬਲਾਂ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ।
ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ 26 ਜਨਵਰੀ ਸਮਾਗਮ ਮੌਕੇ ਦੇਸ਼ ਭਗਤੀ ਦੇ ਰੰਗ ਵਿੱਚ ਰੰਗੀਆਂ, ਪੰਜਾਬ ਦੇ ਇਤਿਹਾਸ, ਸੱਭਿਆਚਾਰ ਅਤੇ ਗੌਰਵ ਨੂੰ ਦਰਸਾਉਂਦੀਆਂ ਅਤੇ ਨਾਰੀ ਸਸ਼ਕਤੀਕਰਨ (ਮਾਈ ਭਾਗੋ) ਨੂੰ ਪ੍ਰਗਟਾਉਂਦੀਆਂ ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੀਆਂ।

ਫੁੱਲ ਡਰੈਸ ਰਿਹਰਸਲ ਦੌਰਾਨ ਮਾਰਚ ਪਾਸਟ ਵਿੱਚ ਪੰਜਾਬ ਪੁਲਿਸ, ਐਨ.ਸੀ.ਸੀ., ਪੰਜਾਬ ਹੋਮ ਗਾਰਡਜ਼, ਸਕਾਊਟ ਗਾਈਡ, ਏਅਰ ਵਿੰਗ ਆਦਿ ਦੀਆਂ ਟੁਕੜੀਆਂ ਸ਼ਾਮਲ ਹੁੰਦੀਆਂ ਹਨ। ਬਾਅਦ ਵਿੱਚ ਸਕੂਲੀ ਵਿਦਿਆਰਥੀਆਂ ਵਲੋਂ ਵਿਸ਼ਾਲ ਪੀਟੀ ਸ਼ੋਅ ਵਿੱਚ ਭਾਗ ਲਿਆ ਅਤੇ ਦੇਸ਼ ਭਗਤੀ ਦੇ ਗੀਤ, ਭੰਗੜਾ ਅਤੇ ਗਿੱਧਾ ਤੇ ਕੋਰੀਓਗ੍ਰਾਫੀ ਸਮੇਤ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ।ਸ੍ਰੀਮਤੀ ਮਲਿਕ ਨੇ ਇਸ ਮੈਗਾ ਸਮਾਗਮ ਨੂੰ ਬੇਮਿਸਾਲ ਢੰਗ ਨਾਲ ਪੂਰੇ ਉਤਸ਼ਾਹ ਅਤੇ ਜੋਸ਼ ਨਾਲ ਮਨਾਉਣ ਲਈ ਪ੍ਰਸ਼ਾਸਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਦੱਸਿਆ ਕਿ ਸਮਾਗਮ ਦੀ ਸ਼ੁਰੂਆਤ ਸਵੇਰੇ 9:58 ਵਜੇ ਮੁੱਖ ਮਹਿਮਾਨ, ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਹੋਵੇਗੀ।

ਸ੍ਰੀਮਤੀ ਮਲਿਕ ਨੇ ਕਿਹਾ ਕਿ ਇਸ ਮੈਗਾ ਈਵੈਂਟ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਇਹ ਸ਼ੁਭ ਦਿਹਾੜਾ ਪੂਰੀ ਦੇਸ਼ ਭਗਤੀ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਸਮਾਗਮ ਸਬੰਧੀ ਵੱਖ-ਵੱਖ ਸੀਨੀਅਰ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ

ਹਨ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਨ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਬਾਅਦ ਵਿੱਚ ਉਨ੍ਹਾਂ ਮੌਕੇ 'ਤੇ ਅਧਿਕਾਰੀਆਂ ਨਾਲ ਵੱਖਰੀ ਮੀਟਿੰਗ ਵੀ ਕੀਤੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਗੌਤਮ ਜੈਨ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।


 

Post a Comment

Post a Comment (0)

Previous Post Next Post