ਲੁਧਿਆਣਾ ( RAJAN ): ਸੀਵਰੇਜ ਅਤੇ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਬੁੱਧਵਾਰ ਨੂੰ ਵਾਰਡ ਨੰਬਰ 83 ਅਤੇ 84 ਵਿੱਚ ਲਗਭਗ 1.12 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ।
ਵਾਰਡ ਨੰਬਰ 83 ਵਿੱਚ ਵਿਧਾਇਕ ਪਰਾਸ਼ਰ ਨੇ 38.95 ਲੱਖ ਰੁਪਏ ਦੀ ਲਾਗਤ ਨਾਲ ਕੂਚਾ ਪੰਡਿਤ ਬੇਲੀ ਰਾਮ, ਪੁਰਾਣਾ ਬਾਜ਼ਾਰ ਵਿੱਚ ਨਵੀਂ ਸੀਵਰੇਜ ਲਾਈਨ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ।
ਇਸੇ ਤਰ੍ਹਾਂ ਵਾਰਡ ਨੰਬਰ 84 ਵਿੱਚ ਵਿਧਾਇਕ ਨੇ ਦਾਲ ਬਾਜ਼ਾਰ ਅਤੇ ਸ਼ਾਹੀ ਦਵਾਖਾਨਾ ਨੇੜੇ ਨਵੀਆਂ ਗਲੀਆਂ ਬਣਾਉਣ ਦਾ ਪ੍ਰਾਜੈਕਟ ਸ਼ੁਰੂ ਕੀਤਾ। ਇਹ ਪ੍ਰਾਜੈਕਟ 72.80 ਲੱਖ ਰੁਪਏ ਦੀ ਲਾਗਤ ਨਾਲ ਸਿਰੇ ਚਾੜ੍ਹਿਆ ਜਾ ਰਿਹਾ ਹੈ।
ਵਿਧਾਇਕ ਪਰਾਸ਼ਰ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਕੰਮ ਕਰ ਰਹੀ ਹੈ। ਲੁਧਿਆਣਾ ਕੇਂਦਰੀ ਹਲਕੇ ਵਿੱਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਇਲਾਕਾ ਨਿਵਾਸੀਆਂ ਤੋਂ ਫੀਡਬੈਕ ਲੈ ਕੇ ਪ੍ਰਾਜੈਕਟ ਉਲੀਕੇ ਜਾ ਰਹੇ ਹਨ।
ਵਿਧਾਇਕ ਪਰਾਸ਼ਰ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਹੋਰ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ।
Post a Comment