Designed And Powered By Manish Kalia 9888885014 Ⓒ Copyright @ 2023 - All Rights Reserved


 

ਜਵਾਹਰ ਨਵੋਦਿਆ ਵਿਦਿਆਲਿਆ ਧਨਾਨਸੂ 'ਚ ਛੇਵੀਂ ਕਲਾਸ ਦੇ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਸੁਚਾਰੂ ਢੰਗ ਨਾਲ ਚੜ੍ਹੀ ਨੇਪਰੇ - ਪ੍ਰਿੰਸੀਪਲ ਨਿਸ਼ੀ ਗੋਇਲ


ਲੁਧਿਆਣਾ ( Rajan ) :- ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ ਵਿਖੇ ਛੇਵੀਂ ਕਲਾਸ ਦੇ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਅੱਜ ਸੁਚਾਰੂ ਢੰਗ ਨਾਲ ਸੰਪਨ ਹੋਈ।ਸਕੂਲ ਪ੍ਰਿੰਸੀਪਲ ਨਿਸ਼ੀ ਗੋਇਲ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ, ਲੁਧਿਆਣਾ ਵਿੱਚ ਜਮਾਤ ਛੇਵੀਂ, ਸੈਸ਼ਨ 2024-25 ਲਈ ਦਾਖਲਾ ਪ੍ਰਵੇਸ਼ ਪ੍ਰੀਖਿਆ ਲਈ 1994 ਵਿਦਿਆਰਥੀਆਂ ਵਲੋਂ ਰਜਿਸਟਰੇਸ਼ਨ ਕਰਵਾਈ ਗਈ ਸੀ ਜਿਸ ਵਿੱਚੋਂ 1652 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 11 ਬਲਾਕਾਂ ਵਿੱਚੋਂ 80 ਵਿਦਿਆਰਥੀਆਂ ਦੀ ਚੋਣ ਕੀਤੀ ਜਾਵੇਗੀ।ਪ੍ਰਿੰਸੀਪਲ ਗੋਇਲ ਨੇ ਦੱਸਿਆ ਕਿ ਇਹ ਪ੍ਰੀਖਿਆ ਜ਼ਿਲ੍ਹਾ
 ਲੁਧਿਆਣਾ ਦੇ ਵੱਖ-ਵੱਖ 11 ਕੇਂਦਰਾਂ ਵਿੱਚ ਅਮਨ-ਅਮਾਨ ਨਾਲ ਸੰਪਨ ਹੋਈ ਜਿਨ੍ਹਾਂ ਵਿੱਚ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ (ਲੜਕੇ) ਮਲਟੀਪਰਪਜ ਲੁਧਿਆਣਾ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਭਾਰਤ ਨਗਰ ਚੌਂਕ ਲੁਧਿਆਣਾ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਪੱਖੋਵਾਲ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਹਲਵਾਰਾ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਜਗਰਾਓਂ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਸਿੱਧਵਾਂ ਬੇਟ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਡੇਹਲੋਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਮਾਛੀਵਾੜਾ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਦੋਰਾਹਾ ਅਤੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਰਾਏਕੋਟ ਸ਼ਾਮਲ ਸਨ।

 

Post a Comment

Post a Comment (0)

Previous Post Next Post