ਲੁਧਿਆਣਾ: (Rajan) ਵਿਧਾਨ ਸਭਾ ਹਲਕਾ ਪੂਰਵੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਨਗਰ ਨਿਗਮ ਅਧਿਕਾਰੀਆਂ ਨਾਲ ਵਿਸ਼ੇਸ਼ ਤੌਰ ਤੇ ਮੀਟਿੰਗ ਕੀਤੀ ਗਈ ਇਸ ਦੌਰਾਨ ਸੀਵਰੇਜ ਬੋਰਡ, ਬਿਲਡਿੰਗ ਬਰਾਂਚ ਤੋ ਇਲਾਵਾ ਹੋਰ ਬੀ ਐਂਡ ਆਰ ਦੇ ਅਧਿਕਾਰੀ ਵੀ ਸ਼ਾਮਿਲ ਹੋਏ । ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਦੱਸਿਆ ਕਿ ਅੱਜ ਨਗਰ ਨਿਗਮ ਦੇ ਹਰ ਡਿਪਾਰਟਮੈਂਟ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਹੈ , ਜਿਸ ਵਿੱਚ ਮੁੱਖ ਤੌਰ ਤੇ ਹਲਕੇ ਅੰਦਰ ਜੋ ਵਿਕਾਸ ਕਾਰਜ ਚੱਲ ਰਹੇ ਹਨ, ਉਹਨਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ ਅਤੇ ਇਸ ਤੋਂ ਇਲਾਵਾ ਹਲਕੇ ਅੰਦਰ ਜੋ ਕੰਮ ਹੋਣ ਵਾਲੇ ਜਾਂ ਬਾਕੀ ਰਹਿੰਦੇ ਹਨ, ਉਸ ਸਬੰਧੀ ਜਾਣਕਾਰੀ ਇਕੱਤਰ ਕੀਤੀ ਗਈ ਹੈ ਤਾਂ ਜੋ ਰਹਿੰਦੇ ਵਿਕਾਸ ਕਾਰਜਾਂ ਨੂੰ
ਜਲਦ ਤੋਂ ਜਲਦ ਸ਼ੁਰੂ ਕਰਵਾ ਕੇ ਮੁਕੰਮਲ ਕੀਤਾ ਜਾਵੇ । ਵਿਧਾਇਕ ਗਰੇਵਾਲ ਨੇ ਕਿਹਾ ਕਿ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਗਏ ਹਨ ਕਿ ਵਿਕਾਸ ਕਾਰਜਾਂ ਵਿੱਚ ਵਰਤਿਆ ਜਾਣ ਵਾਲਾ ਮਟੀਰੀਅਲ ਸਹੀ ਤਰੀਕੇ ਨਾਲ ਵਰਤਿਆ ਜਾਵੇ ਤਾਂ ਜੋ ਹਲਕੇ ਅੰਦਰ ਬਣਨ ਵਾਲੀਆਂ ਸੜਕਾਂ, ਗਲੀਆਂ ਵਧੀਆ ਕੁਆਲਿਟੀ ਵਾਲੀਆਂ ਬਣ ਸਕਣ । ਵਿਧਾਇਕ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਪਣਾ ਕੰਮ ਪੂਰੀ ਇਮਾਨਦਾਰੀ ਨਾਲ ਕਰ ਰਹੀ ਹੈ । ਉਹਨਾਂ ਕਿਹਾ ਕਿ ਹਲਕੇ ਅੰਦਰ ਚੱਲ ਰਹੇ ਵਿਕਾਸ ਕਾਰਜ ਜਾਂ ਅੱਗੇ ਜੋ ਵੀ ਸ਼ੁਰੂ ਹੋਣ ਵਾਲੇ ਵਿਕਾਸ ਕਾਰਜ ਹਨ ਉਹਨਾਂ ਵਿੱਚ ਵਰਤੇ ਜਾਣ ਵਾਲੇ ਮਟੀਰੀਅਲ ਦੀ ਖਾਸ ਤੌਰ ਤੇ ਜਾਂਚ ਕੀਤੀ ਜਾਂਦੀ ਹੈ, ਨਾ ਕੀ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਵਾਂਗ ਖਾਨਾ ਪੂਰਤੀ । ਇਸ ਮੌਕੇ ਤੇ ਨਗਰ ਨਿਗਮ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹੋਰ ਵੀ ਹਾਜ਼ਰ ਸਨ।
Post a Comment