Designed And Powered By Manish Kalia 9888885014 Ⓒ Copyright @ 2023 - All Rights Reserved


 

ਬਾਗਬਾਨੀ ਵਿਭਾਗ ਵੱਲੋਂ ਸਕੂਲੀ ਵਿਦਿਆਰਥੀਆਂ ਲਈ ਜਾਗਰੂਕਤਾ ਕੈਂਪ ਆਯੋਜਿਤ

ਲੁਧਿਆਣਾ (RAJAN) - ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੋੜਾਮਾਜਰਾ ਦੇ ਦਿਸ਼ਾ ਨਿਰਦੇਸ਼ਾਂ ਹੇਠ, ਡਾਇਰੈਕਟਰ ਬਾਗਬਾਨੀ ਪੰਜਾਬ, ਐਸ.ਏ.ਐਸ. ਨਗਰ ਮੈਡਮ ਸ਼ੈਲਿੰਦਰ ਕੌਰ, ਆਈ.ਐਫ.ਐਸ. ਦੀ ਯੋਗ ਅਗਵਾਈ ਅਤੇ ਡਾ. ਨਰਿੰਦਰ ਪਾਲ ਕਲਸੀ, ਡਿਪਟੀ ਡਾਇਰੈਕਟਰ ਬਾਗਬਾਨੀ, ਲੁਧਿਆਣਾ ਦੇ ਸਹਿਯੋਗ ਸਦਕਾ ਦਫਤਰ ਡਿਪਟੀ ਡਾਇਰੈਕਟਰ ਬਾਗਬਾਨੀ, ਲੁਧਿਆਣਾ ਵਿਖੇ ਬੀਤੇ ਦਿਨੀਂ ਸਰਕਾਰੀ ਫਲ੍ਹ ਸੁਰੱਖਿਆ ਲੈਬਾਰਟਰੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਵਿਦਿਆਰਥੀਆਂ ਨੂੰ ਫਲ੍ਹਾਂ ਅਤੇ ਸਬਜੀਆਂ ਦੀ ਪ੍ਰੋਸੈਸਿੰਗ ਅਤੇ ਪ੍ਰੀਜ਼ਰਵੇਸ਼ਨ ਸਬੰਧੀ ਡਾ. ਜਸਪ੍ਰੀਤ ਕੌਰ ਗਿੱਲ ਸਿੱਧੂ, ਬਾਗਬਾਨੀ ਵਿਕਾਸ ਅਫਸਰ, ਲੁਧਿਆਣਾ ਵੱਲੋਂ ਟ੍ਰੇਨਿੰਗ ਦਿੱਤੀ ਗਈ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ।
ਕੈਂਪ ਮੌਕੇ ਵਿਦਿਆਰਥੀਆਂ ਨੂੰ ਫਲ੍ਹ ਅਤੇ ਸਬਜੀਆਂ ਦੀ ਪ੍ਰੋਸੈਸਿੰਗ, ਰਸਾਇਣ ਮੁਕਤ ਘਰੇਲੂ ਬਗੀਚੀ, ਫਰੂਟ ਨਿਊਟ੍ਰੀਸ਼ਨ ਗਾਰਡਨ ਅਤੇ ਹਰਬਲ ਗਾਰਡਨ ਨੂੰ ਸਕੂਲੀ ਅਤੇ ਘਰੇਲੂ ਪੱਧਰ ਤੇ ਅਪਨਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾ ਜੈਵਿਕ ਸਬਜੀਆਂ ਅਤੇ ਫਲ੍ਹਾ ਦੀ ਪੈਦਾਵਾਰ ਨੂੰ ਆਪਣੇ ਆਪ ਨੂੰ ਰੋਗ ਮੁਕਤ ਰੱਖਣ ਅਤੇ ਜਰੂਰੀ ਪੋਸ਼ਟਿਕ ਤੱਤਾਂ ਦੀ ਪੂਰਤੀ ਦਾ ਸਾਧਨ ਵੀ ਦੱਸਿਆ।
ਇਸ ਮੌਕੇ ਡਾ. ਅਜੀਤਪਾਲ ਸਿੰਘ, ਸਹਾਇਕ ਡਾਇਰੈਕਟਰ ਬਾਗਬਾਨੀ, ਲੁਧਿਆਣਾ, ਸ੍ਰੀ ਮਨਿੰਦਰ ਸਿੰਘ, ਸ੍ਰੀ ਗੁਰਦੀਪ ਸਿੰਘ ਵੀ ਮੌਜੂਦ ਸਨ।


 

Post a Comment

Post a Comment (0)

Previous Post Next Post