Designed And Powered By Manish Kalia 9888885014 Ⓒ Copyright @ 2023 - All Rights Reserved


 

ਵਿਧਾਇਕ ਗਰੇਵਾਲ ਅਤੇ ਨਗਰ ਨਿਗਮ ਕਮਿਸ਼ਨਰ ਨੇ ਤਾਜਪੁਰ ਰੋਡ ’ਤੇ ਨਵੇਂ ਬਣੇ ਫਾਇਰ ਸਟੇਸ਼ਨ ਦਾ ਕੀਤਾ ਉਦਘਾਟਨ


ਲੁਧਿਆਣਾ ( Rajan ) :-ਸਨਅਤਕਾਰਾਂ ਅਤੇ ਲੁਧਿਆਣਾ ਪੂਰਬੀ ਹਲਕੇ ਦੇ ਵਸਨੀਕਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਹਲਕਾ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਲੁਧਿਆਣਾ ਇੰਪਰੂਵਮੈਂਟ ਟਰੱਸਟ (ਐਲ.ਆਈ.ਟੀ) ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਨੇ ਤਾਜਪੁਰ ਰੋਡ ਵਿਖੇ ਵੀਰਵਾਰ ਨੂੰ ਨਵੇਂ ਬਣੇ ਫਾਇਰ ਸਟੇਸ਼ਨ ਦਾ ਉਦਘਾਟਨ ਕੀਤਾ।ਇਹ ਫਾਇਰ ਸਟੇਸ਼ਨ ਸ਼ਨੀ ਮੰਦਰ ਨੇੜੇ ਤਾਜਪੁਰ ਰੋਡ ਡੇਅਰੀ ਕੰਪਲੈਕਸ ਵਿੱਚ ਸਥਾਪਿਤ ਕੀਤਾ ਗਿਆ ਹੈ। ਪ੍ਰੋਜੈਕਟ ਦੀ ਕੁੱਲ ਲਾਗਤ 1.95 ਕਰੋੜ ਰੁਪਏ ਹੈ ਅਤੇ ਇਸ ਪ੍ਰੋਜੈਕਟ ਲਈ ਐਲ.ਆਈ.ਟੀ ਦੁਆਰਾ ਫੰਡ ਦਿੱਤੇ ਗਏ ਹਨ। ਵਿਧਾਇਕ ਗਰੇਵਾਲ ਨੇ ਇਸ ਮੌਕੇ ਫਾਇਰ ਸਟੇਸ਼ਨ ਦੇ ਅੰਦਰ ਬੂਟੇ ਵੀ ਲਗਾਏ। 
ਫਾਇਰ ਕੰਟਰੋਲ ਰੂਮ 0161-101 ਨਾਲ ਸੰਪਰਕ ਕਰਨ ਤੋਂ ਇਲਾਵਾ ਸ਼ਹਿਰ ਵਾਸੀ ਹੁਣ ਐਮਰਜੈਂਸੀ ਸਮੇਂ ਤਾਜਪੁਰ ਰੋਡ ਫਾਇਰ ਸਟੇਸ਼ਨ ਨਾਲ ਇਸ ਨੰਬਰ (90566-94940) 'ਤੇ ਸਿੱਧਾ ਸੰਪਰਕ ਵੀ ਕਰ ਸਕਦੇ ਹਨ।
ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਭਰ ਵਿੱਚ ਮਿਆਰੀ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕੰਮ ਕਰ ਰਹੀ ਹੈ। ਤਾਜਪੁਰ ਰੋਡ 'ਤੇ ਫਾਇਰ ਸਟੇਸ਼ਨ ਵਿਕਸਤ ਕਰਨਾ ਹਲਕੇ ਦੇ ਵਸਨੀਕਾਂ ਅਤੇ ਉਦਯੋਗਪਤੀਆਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਸੀ ਕਿਉਂਕਿ ਤਾਜਪੁਰ ਰੋਡ, ਟਿੱਬਾ ਰੋਡ ਅਤੇ ਨੇੜਲੇ ਇਲਾਕਿਆਂ ਵਿੱਚ ਵੱਡੀ ਗਿਣਤੀ ਵਿਚ ਹੌਜ਼ਰੀ/ਟੈਕਸਟਾਈਲ ਯੂਨਿਟ ਚੱਲ ਰਹੇ ਹਨ।
ਵਿਧਾਇਕ ਗਰੇਵਾਲ ਨੇ ਕਿਹਾ ਕਿ ਜੇਕਰ ਤਾਜਪੁਰ ਰੋਡ ਜਾਂ ਆਸ-ਪਾਸ ਦੇ ਇਲਾਕਿਆਂ 'ਚ ਅੱਗ ਲੱਗਣ ਦੀ ਸੂਚਨਾ ਮਿਲਦੀ ਹੈ ਤਾਂ ਫਾਇਰ ਬ੍ਰਿਗੇਡ ਨੂੰ ਸੁੰਦਰ ਨਗਰ ਅਤੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਸਥਿਤ ਹੋਰ ਫਾਇਰ ਸਟੇਸ਼ਨਾਂ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੰਗਵਾਉਣੀਆਂ ਪੈਂਦੀਆਂ ਸਨ। ਇਸ ਨਾਲ ਮਹੱਤਵਪੂਰਨ ਸਮੇਂ ਦੀ ਬਰਬਾਦੀ ਹੁੰਦੀ ਸੀ।
ਹਲਕੇ ਵਿੱਚ ਸੱਤ ਮੁਹੱਲਾ ਕਲੀਨਿਕ ਪਹਿਲਾਂ ਹੀ ਖੋਲ੍ਹੇ ਜਾ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਕੁਝ ਹੋਰ ਵੀ ਖੋਲ੍ਹੇ ਜਾਣਗੇ। ਹਲਕੇ ਵਿੱਚ ਇੱਕ ‘ਸਕੂਲ ਆਫ਼ ਐਮੀਨੈਂਸ’ ਵੀ ਸਥਾਪਿਤ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਬਿਹਤਰੀ ਲਈ ਵਚਨਬੱਧ ਹੈ।


 

Post a Comment

Post a Comment (0)

Previous Post Next Post