ਲੁਧਿਆਣਾ ( Rajan ) :-ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬੇ ਭਰ ਦੇ ਜਲ ਸਰੋਤਾਂ ਨੂੰ ਸਾਫ਼ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਰਾਜ ਸਭਾ ਐਮ.ਪੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮੰਗਲਵਾਰ ਨੂੰ 225 ਐਮ.ਐਲ.ਡੀ ਜਮਾਲਪੁਰ ਸੀਵਰ ਟ੍ਰੀਟਮੈਂਟ ਪਲਾਂਟ (ਐਸ.ਟੀ.ਪੀ.) ਦਾ ਨਿਰੀਖਣ ਕੀਤਾ।
ਤਾਜਪੁਰ ਰੋਡ 'ਤੇ ਜੈਸਵਾਲ ਕੰਪਲੈਕਸ (ਸ਼ਹਿਰ ਦੀ ਸੀਮਾ ਤੋਂ ਬਾਹਰ) ਨੇੜੇ 174 ਟੀ.ਡੀ.ਐਸ ਪੱਧਰ ਵਾਲਾ 'ਬੁੱਢੇ ਦਰਿਆ' ਦਾ ਪਾਣੀ ਮਿਲਣ 'ਤੇ ਸੰਤੁਸ਼ਟੀ ਜ਼ਾਹਰ ਕਰਦਿਆਂ, ਐਮ.ਪੀ ਸੀਚੇਵਾਲ ਨੇ ਕਿਹਾ ਕਿ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਰੱਖਣ ਵਾਲੇ
'ਬੁੱਢੇ ਦਰਿਆ' ਦੇ ਹਰੇਕ ਪੁਆਇੰਟ 'ਤੇ ਸਮਾਨ ਜਾਂ ਇਸ ਤੋਂ ਵੀ ਵਧੀਆ ਨਤੀਜੇ ਪ੍ਰਾਪਤ ਕੀਤੇ ਜਾ ਸਕਦੇ ਹਨ।
ਤਾਜਪੁਰ ਰੋਡ 'ਤੇ 'ਬੁੱਢੇ ਦਰਿਆ' ਦੇ ਨਾਲ-ਨਾਲ ਨਿਰੀਖਣ ਕਰਦੇ ਹੋਏ, ਐਮ.ਪੀ ਸੀਚੇਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 'ਬੁੱਢੇ ਦਰਿਆ' ਨੂੰ ਪ੍ਰਦੂਸ਼ਿਤ ਕਰਦੇ ਫੜੇ ਜਾਣ ਵਾਲੇ ਸਾਰੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ, ਭਾਵੇਂ ਉਹ ਉਦਯੋਗ, ਡੇਅਰੀ ਮਾਲਕ ਜਾਂ ਕੋਈ ਹੋਰ ਹੋਣ। ਜਮਾਲਪੁਰ ਪਲਾਂਟ ਦੇ ਆਊਟਲੈਟ ਪੁਆਇੰਟ 'ਤੇ ਟ੍ਰੀਟ ਕੀਤੇ ਪਾਣੀ ਦਾ ਮੁਆਇਨਾ ਕਰਨ ਤੋਂ ਬਾਅਦ ਐਸ.ਟੀ.ਪੀ ਜਮਾਲਪੁਰ ਦੇ ਨਤੀਜਿਆਂ ਦੀ ਸ਼ਲਾਘਾ ਕਰਦਿਆਂ ਐਮ.ਪੀ ਸੀਚੇਵਾਲ ਨੇ ਕਿਹਾ ਕਿ ਉਹ ਉਦਯੋਗ ਜਾਂ ਡੇਅਰੀ ਯੂਨਿਟਾਂ ਦੇ ਵਿਰੁੱਧ ਨਹੀਂ ਹਨ, ਪਰ ਇਨ੍ਹਾਂ ਯੂਨਿਟਾਂ ਦੇ ਮਾਲਕਾਂ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ
ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਕਿਸੇ ਨੂੰ ਵੀ ‘ਬੁੱਢੇ ਦਰਿਆ’ ਨੂੰ ਪ੍ਰਦੂਸ਼ਿਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਵੱਲੋਂ 2 ਫਰਵਰੀ ਨੂੰ ਗੁਰਦੁਆਰਾ ਗਊ ਘਾਟ ਨੇੜੇ 'ਬੁੱਢੇ ਦਰਿਆ' ਦੇ ਕੰਢੇ 'ਤੇ ਸ਼ੁਰੂ ਕੀਤੀ ਗਈ ਬੂਟੇ ਲਗਾਉਣ ਦੀ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਐਮ.ਪੀ ਸੀਚੇਵਾਲ ਨੇ ਕਿਹਾ ਕਿ 'ਬੁੱਢੇ ਦਰਿਆ' ਦੇ ਕੰਢੇ ਬੂਟੇ ਲਗਾਉਣ ਦੀ ਮੁਹਿੰਮ ਪੜਾਅਵਾਰ ਚਲਾਈ ਜਾਵੇਗੀ ਅਤੇ ਲੋਕਾਂ ਨੂੰ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ।'ਬੁੱਢਾ ਦਰਿਆ' ਧਾਰਮਿਕ ਮਹੱਤਤਾ ਵੀ ਰੱਖਦਾ ਹੈ ਕਿਉਂਕਿ ਗੁਰੂ ਨਾਨਕ ਦੇਵ ਜੀ ਨੇ ਗੁਰਦੁਆਰਾ ਗਊ ਘਾਟ
ਦੇ ਨੇੜੇ ਦਰਿਆ ਸਥਾਨ ਦਾ ਦੌਰਾ ਕੀਤਾ ਸੀ ਅਤੇ ਉਹਨਾਂ ਨੇ ਵਾਤਾਵਰਨ ਨੂੰ ਸ਼ੁੱਧ ਰੱਖਣ 'ਤੇ ਵੀ ਜ਼ੋਰ ਦਿੱਤਾ ਸੀ। ਐਮ.ਪੀ ਸੀਚੇਵਾਲ ਨੇ ਅੱਗੇ ਕਿਹਾ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਨ ਅਤੇ ਜਲ ਸਰੋਤਾਂ ਨੂੰ ਸਾਫ਼ ਰੱਖਣ ਲਈ ਹਰ ਕਿਸੇ ਨੂੰ ਅੱਗੇ ਵਧਣਾ ਚਾਹੀਦਾ ਹੈ ਅਤੇ ਆਪਣਾ ਫਰਜ਼ ਨਿਭਾਉਣਾ ਚਾਹੀਦਾ ਹੈ।ਇਸ ਮੌਕੇ ਨਗਰ ਨਿਗਮ ਜ਼ੋਨਲ ਕਮਿਸ਼ਨਰ (ਜ਼ੋਨ ਬੀ) ਨੀਰਜ ਜੈਨ, ਪੀ.ਪੀ.ਸੀ.ਬੀ ਦੇ ਚੀਫ ਇੰਜਨੀਅਰ ਪਰਦੀਪ ਗੁਪਤਾ, ਨਗਰ ਨਿਗਮ ਕਾਰਜਕਾਰੀ ਇੰਜਨੀਅਰ ਰਣਬੀਰ ਸਿੰਘ, ਹਰਦੇਵ ਸਿੰਘ ਦੌਧਰ ਆਦਿ ਵੀ ਹਾਜ਼ਰ ਸਨ।
Post a Comment