Designed And Powered By Manish Kalia 9888885014 Ⓒ Copyright @ 2023 - All Rights Reserved


 

ਵਿਧਾਇਕ ਪਰਾਸ਼ਰ ਨੇ ਕਸ਼ਮੀਰ ਨਗਰ ਵਿੱਚ ਟਿਊਬਵੈੱਲ ਲਗਾਉਣ ਦੇ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ


ਲੁਧਿਆਣਾ  ( Rajan ) :- ਇਲਾਕਾ ਨਿਵਾਸੀਆਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦੇ ਹੋਏ ਸੋਮਵਾਰ ਨੂੰ ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਵਾਰਡ ਨੰਬਰ 81 ਦੇ ਕਸ਼ਮੀਰ ਨਗਰ ਵਿੱਚ ਟਿਊਬਵੈੱਲ ਲਗਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।ਇਹ 25 ਐਚ.ਪੀ. ਦਾ ਟਿਊਬਵੈੱਲ 11.54 ਲੱਖ ਰੁਪਏ ਦੀ ਲਾਗਤ ਨਾਲ ਲਗਾਇਆ ਜਾ ਰਿਹਾ ਹੈ।

ਵਿਧਾਇਕ ਪਰਾਸ਼ਰ ਨੇ ਦੱਸਿਆ ਕਿ ਇਲਾਕਾ ਨਿਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਅਤੇ ਉਨ੍ਹਾਂ ਨੇ ਪਿਛਲੇ ਸਮੇਂ ਵਿੱਚ ਇਹ ਮੁੱਦਾ ਉਠਾਇਆ ਸੀ।
ਵਿਧਾਇਕ ਪਰਾਸ਼ਰ ਨੇ ਕਿਹਾ ਕਿ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਸੁਚਾਰੂ ਬਣਾਉਣ ਲਈ ਇਲਾਕੇ ਵਿੱਚ ਟਿਊਬਵੈੱਲ ਲਗਾਉਣ ਦਾ ਪ੍ਰਾਜੈਕਟ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਅਧਿਕਾਰੀਆਂ ਨੂੰ ਇਸ ਪ੍ਰਾਜੈਕਟ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ

ਗਏ ਹਨ।ਵਿਧਾਇਕ ਪਰਾਸ਼ਰ ਨੇ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨਾਂ ਅੱਗੇ ਦੱਸਿਆ ਕਿ ਲੁਧਿਆਣਾ ਕੇਂਦਰੀ ਹਲਕੇ ਵਿੱਚ ਮਿਆਰੀ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਲੰਮੇ ਸਮੇਂ ਤੋਂ ਲਟਕ ਰਹੇ ਮਸਲਿਆਂ ਤੋਂ ਲੋਕਾਂ ਨੂੰ ਰਾਹਤ ਦੇਣ ਲਈ ਵੱਡੀ ਗਿਣਤੀ ਵਿੱਚ ਵਿਕਾਸ ਪ੍ਰੋਜੈਕਟ ਕੀਤੇ ਜਾ ਰਹੇ ਹਨ।


 

Post a Comment

Post a Comment (0)

Previous Post Next Post