ਲੁਧਿਆਣਾ ( Rajan ) :ਪੀਣ ਯੋਗ ਪਾਣੀ ਦੀ ਸਪਲਾਈ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਮੰਗਲਵਾਰ ਨੂੰ ਵਾਰਡ ਨੰਬਰ 52 (ਨਵਾਂ ਵਾਰਡ ਨੰਬਰ 75) ਦੇ ਇਸਲਾਮ ਗੰਜ ਵਿੱਚ ਗੁਰਦੁਆਰਾ ਭਾਟ ਸਿੰਘ ਸਭਾ ਨੇੜੇ ਇੱਕ ਟਿਊਬਵੈੱਲ ਲਗਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।
ਇਸ ਪ੍ਰੋਜੈਕਟ ਤਹਿਤ 10.48 ਲੱਖ ਰੁਪਏ ਦੀ ਲਾਗਤ ਨਾਲ 25 ਐਚ.ਪੀ ਦਾ ਟਿਊਬਵੈੱਲ ਲਗਾਇਆ ਜਾ ਰਿਹਾ ਹੈ।
ਵਿਧਾਇਕ ਪਰਾਸ਼ਰ ਨੇ ਕਿਹਾ ਕਿ ਇਹ ਇਲਾਕਾ ਵਾਸੀਆਂ ਦੀ ਲੰਮੇ ਸਮੇਂ ਤੋਂ ਮੰਗ ਸੀ ਕਿਉਂਕਿ ਉਨ੍ਹਾਂ ਨੂੰ ਪਾਣੀ ਦੀ ਸਪਲਾਈ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।
ਇਲਾਕਾ ਵਾਸੀਆਂ ਨੇ ਪਿਛਲੇ ਦਿਨੀਂ ਇਹ ਮਾਮਲਾ ਉਠਾਇਆ ਸੀ ਜਿਸ ਤੋਂ ਬਾਅਦ ਇਹ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ।
ਵਿਧਾਇਕ ਨੇ ਅੱਗੇ ਦੱਸਿਆ ਕਿ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਇਸ ਪ੍ਰੋਜੈਕਟ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਨਾਲ ਇਹ ਵੀ ਕਿਹਾ ਗਿਆ ਹੈ ਕਿ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ।
ਵਿਧਾਇਕ ਪਰਾਸ਼ਰ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਦੱਸਿਆ ਕਿ ਲੁਧਿਆਣਾ ਕੇਂਦਰੀ ਹਲਕੇ ਵਿੱਚ ਮਿਆਰੀ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮਸਲਿਆਂ ਤੋਂ ਹਲਕਾ ਵਾਸੀਆਂ ਨੂੰ ਰਾਹਤ ਦੇਣ ਲਈ ਵੱਡੀ ਗਿਣਤੀ ਵਿੱਚ ਵਿਕਾਸ ਪ੍ਰੋਜੈਕਟ ਕਰਵਾਏ ਜਾ ਰਹੇ ਹਨ।
Post a Comment