Designed And Powered By Manish Kalia 9888885014 Ⓒ Copyright @ 2023 - All Rights Reserved


 

ਵਿਧਾਇਕ ਹਰਦੀਪ ਸਿੰਘ ਮੁੰਡੀਆਂ ਵਲੋਂ ਹਲਕਾ ਸਾਹਨੇਵਾਲ 'ਚ ਲੱਗੇ ਸੁਵਿਧਾ ਕੈਂਪਾਂ ਦਾ ਨੀਰੀਖਣ


ਕੋਹਾੜਾ/ਸਾਹਨੇਵਾਲ ( Rajan ) - 'ਆਪ' ਦੀ ਸਰਕਾਰ, ਆਪ ਦੇ ਦੁਆਰ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਸਾਹਨੇਵਾਲ ਵਿਖੇ ਆਯੋਜਿਤ ਕੈਂਪ ਦਾ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਵੱਲੋਂ ਨੀਰੀਖਣ ਕੀਤਾ ਗਿਆ ਜਿੱਥੇ ਵਸਨੀਕਾਂ ਵੱਲੋਂ ਵੱਖ-ਵੱਖ ਪ੍ਰਸ਼ਾਸ਼ਨਿਕ ਸੇਵਾਵਾਂ ਦਾ ਭਰਪੂਰ ਲਾਭ ਲਿਆ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੀਤੇ ਦਿਨੀਂ ਜਿਸ ਵਿਸ਼ੇਸ਼ ਮੁਹਿੰਮ 'ਸਰਕਾਰ ਤੁਹਾਡੇ ਦੁਆਰ' ਦਾ ਐਲਾਨ ਕੀਤਾ ਸੀ ਉਸ ਨੂੰ ਕਾਰਗਰ ਬਣਾਉਣ ਲਈ ਅੱਜ ਸੂਬੇ ਭਰ ਵਿੱਚ ਵੱਖ ਵੱਖ ਥਾਵਾਂ ਉੱਤੇ ਕੈਂਪਾਂ ਦਾ ਆਯੋਜਨ ਕੀਤਾ ਗਿਆ।ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਸਰਕਾਰ ਵੱਲੋਂ ਆਯੋਜਿਤ ਇਨ੍ਹਾਂ ਕੈਂਪਾਂ ਦੀ ਅਗਵਾਈ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਪਾਰਟੀ ਦੇ ਸੀਨੀਅਰ ਤੇ ਸਥਾਨਕ ਆਗੂਆਂ ਵੱਲੋਂ ਪ੍ਰਸ਼ਾਸ਼ਨਿਕ ਅਧਿਕਾਰੀਆਂ ਦੇ ਨਾਲ ਮਿਲ

 ਕੇ ਕੀਤੀ ਗਈ। ਪਾਰਟੀ ਵਰਕਰਾਂ ਵੱਲੋਂ ਵੀ ਕੈਂਪਾਂ ਵਿੱਚ ਆਪਣੀਆਂ ਸਮੱਸਿਆਵਾਂ ਲੈ ਕੇ ਆਏ ਲੋਕਾਂ ਦਾ ਪੂਰਾ ਸਹਿਯੋਗ ਕੀਤਾ ਗਿਆ।
ਮੁਹਿੰਮ ਤਹਿਤ ਹਲਕਾ ਸਾਹਨੇਵਾਲ ਵਿਖੇ ਵੀ ਪ੍ਰਸ਼ਾਸ਼ਨ ਵੱਲੋਂ ਪਿੰਡ ਕੂੰਮ ਕਲਾਂ, ਕੂੰਮ ਖੁਰਦ, ਭੈਰੋਮੁੰਨਾ, ਪ੍ਰਤਾਪਗ੍ਹੜ, ਸਾਹਨੇਵਾਲ ਵਾਰਡ ਨੰਬਰ 1 ਵਿੱਚ ਸੁਵਿਧਾ ਕੈਂਪ ਲਗਾਏ ਗਏ ਜਿੱਥੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ।
ਵਿਧਾਇਕ ਮੁੰਡੀਆਂ ਨੇ ਲੋਕਾਂ ਨੂੰ ਜਿੱਥੇ ਸੁਵਿਧਾ ਕੈਂਪਾਂ ਵਿੱਚ ਪਹੁੰਚ ਕੇ ਲੋਕਾਂ ਨੂੰ ਆਪਣੇ ਰੁਕੇ ਹੋਏ ਕੰਮ ਕਰਵਾਉਣ ਲਈ ਪ੍ਰੇਰਤ ਕੀਤਾ ਉੱਥੇ ਹੀ ਪਾਰਟੀ ਵਰਕਰਾਂ ਨੂੰ ਵੀ ਲੋਕਾਂ ਦੀ ਹਰ ਪ੍ਰਕਾਰ ਦੀ ਸਹਾਇਤਾ ਕਰਨ ਲਈ ਕੈਂਪਾਂ ਵਿੱਚ ਮੌਜੂਦ ਰਹਿਣ ਲਈ ਕਿਹਾ। ਇਸ ਤੋਂ 
ਇਸ ਮੌਕੇ ਵੱਖ ਵੱਖ ਥਾਵਾਂ ਉੱਤੇ ਬਲਾਕ ਪ੍ਰਧਾਨ ਤਜਿੰਦਰ ਸਿੰਘ ਮਿੱਠ{, ਕੁਲਦੀਪ ਐਰੀ, ਮਨਪ੍ਰੀਤ ਸਿੰਘ ਧਾਮੀ, ਰਾਜ ਕੁਮਾਰ ਵਰਮਾ, ਸੁਰਜੀਤ ਸਿੰਘ ਬੋਕੜਾਂ, ਰਾਜ਼ੀ ਸਾਹਨੇਵਾਲ, ਪੱਪੀ, ਰਣਜੀਤ ਸਿੰਘ ਸੈਣੀ (ਪੀ.ਏ), ਪ੍ਰਿੰਸ ਸੈਣੀ, ਬੱਬੂ ਮੁੰਡੀਆਂ, ਜਸਪ੍ਰੀਤ ਸਿੰਘ ਪੰਧੇਰ ਅਤੇ ਹੋਰ ਹਾਜ਼ਰ ਸਨ।


 

Post a Comment

Post a Comment (0)

Previous Post Next Post